Sanjha Morcha

गुरु गोबिंद सिंह के बेटों को श्रद्धांजलि देने के लिए हर वर्ष 26 दिसंबर को मनाया जायेगा ‘वीर बाल दिवस’, मोदी ने की घोषणा

गुरु गोबिंद सिंह के बेटों को श्रद्धांजलि देने के लिए हर वर्ष 26 दिसंबर को मनाया जायेगा ‘वीर बाल दिवस’, मोदी ने की घोषणा

नयी दिल्ली, 9 जनवरी (एजेंसी)प्रधानमंत्री नरेंद्र मोदी ने रविवार को घोषणा की कि सिखों के 10वें गुरु गोबिंद सिंह के चारों बेटों को श्रद्धांजलि देने के लिए इस साल से 26 दिसंबर को ‘वीर बाल दिवस’ के रूप में मनाया जाएगा। मोदी ने गुरु गोबिंद सिंह के प्रकाश पर्व के अवसर पर यह घोषणा की। उन्होंने ट्वीट किया कि यह ‘साहिबजादों’ के साहस और न्याय स्थापना की उनकी कोशिश को उचित श्रद्धांजलि है। गुरु गोबिंद सिंह के चारों पुत्रों की मुगलों ने हत्या कर दी थी। मोदी ने ट्वीट किया, ‘‘वीर बाल दिवस उसी दिन मनाया जाएगा, जब साहिबजादा जोरावर सिंह जी और साहिबजादा फतेह सिंह जी ने दीवार में जिंदा चिनवा दिए जाने के बाद शहीदी प्राप्त की थी। इन दो महान हस्तियों ने धर्म के महान सिद्धांतों से विचलित होने के बजाय मौत को चुना।’

ਸਾਹਿਬਜ਼ਾਦਿਆਂ ਦੀ ਯਾਦ ’ਚ 26 ਦਸੰਬਰ ਨੂੰ ਮਨਾਇਆ ਜਾਵੇਗਾ ਵੀਰ ਬਾਲ ਦਿਵਸ

ਨਵੀਂ ਦਿੱਲੀ, 9 ਜਨਵਰੀ

ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਹ ਐਲਾਨ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਸ਼ਹਾਦਤ ਨੂੰ ਸਿਜਦਾ ਹੈ। ਉਨ੍ਹਾਂ ਕਿਹਾ,‘‘ਵੀਰ ਬਾਲ ਦਿਵਸ ਉਸ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਜਿਊਂਦੇ ਦੀਵਾਰਾਂ ’ਚ ਚਿਣਵਾ ਦਿੱਤਾ ਗਿਆ ਸੀ। ਦੋਵੇਂ ਮਹਾਨ ਸਾਹਿਬਜ਼ਾਦਿਆਂ ਨੇ ਧਰਮ ਤੋਂ ਥਿੜਕਣ ਦੀ ਬਜਾਏ ਸ਼ਹਾਦਤ ਨੂੰ ਤਰਜੀਹ ਦਿੱਤੀ ਸੀ।’’ ਉਨ੍ਹਾਂ ਕਿਹਾ ਕਿ ਮਾਤਾ ਗੁਜਰੀ, ਗੁਰੂ ਗੋਬਿੰਦ ਸਿੰਘ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਵਿਚਾਰਾਂ ਨੇ ਲੱਖਾਂ ਲੋਕਾਂ ਨੂੰ ਤਾਕਤ ਬਖ਼ਸ਼ੀ ਹੈ। ‘ਉਹ ਹਮੇਸ਼ਾ ਅਨਿਆਂ ਖ਼ਿਲਾਫ ਡਟੇ ਰਹੇ। ਉਨ੍ਹਾਂ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਖੁਸ਼ਹਾਲ ਦੁਨੀਆ ਦੀ ਕਲਪਨਾ ਕੀਤੀ ਸੀ। ਇਹ ਸਮੇਂ ਦੀ ਲੋੜ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਉਨ੍ਹਾਂ ਬਾਰੇ ਜਾਣਨ।’ ਜ਼ਿਕਰਯੋਗ ਹੈ ਕਿ ਹੁਕਮਰਾਨ ਭਾਜਪਾ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਕਾਰਨ ਕਿਸਾਨਾਂ ਸਮੇਤ ਸਿੱਖ ਨਾਰਾਜ਼ ਹੋ ਗਏ ਸਨ ਅਤੇ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਮਗਰੋਂ ਹੁਣ ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਕਈ ਕਦਮ ਉਠਾ ਕੇ ਉਨ੍ਹਾਂ ਨੂੰ ਭਰਮਾਇਆ ਜਾ ਰਿਹਾ ਹੈ। -ਪੀਟੀਆਈ

ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ

ਅੰਮ੍ਰਿਤਸਰ (ਟਨਸ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ਹਰ ਵਰ੍ਹੇ ਵੀਰ ਬਾਲ ਦਿਵਸ ਵਜੋਂ ਮਨਾਉਣ ਦੇ ਐਲਾਨ ਨਾਲ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖਾਂ ਵਲੋਂ ਅਸਹਿਮਤੀ ਪ੍ਰਗਟਾਈ ਗਈ ਹੈ। ਪ੍ਰਧਾਨ ਮੰਤਰੀ ਦੇ ਇਸ ਐਲਾਨ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਨਾਲ ਮੇਲ ਨਹੀਂ ਖਾਂਦਾ।