इस्लामाबाद, 21 दिसंबर (एजेंसी)
पाकिस्तान के प्रधानमंत्री इमरान खान ने शनिवार को आशंका जताई कि भारत घरेलू परिस्थितियों से ध्यान भटकाने के लिए उसके खिलाफ ‘छद्म कार्रवाई’ कर सकता है और साथ ही चेतावनी दी कि पाकिस्तान ऐसी किसी भी कार्रवाई का मुंहतोड़ जवाब देगा। खान ने कई ट्वीट कर कहा कि मोदी सरकार में भारत ‘फासीवादी विचारधारा’ के साथ ‘हिंदू राष्ट्र’ की ओर से बढ़ रहा है। उन्होंने भारत में संशोधित नागरिकता कानून के खिलाफ हो रहे प्रदर्शन की पृष्ठभूमि में कहा, ‘वे सभी भारतीय जो बहुलवादी भारत चाहते हैं, वे संशोधित नागरिकता कानून के खिलाफ प्रदर्शन कर रहे हैं और यह अब जन आंदोलन बनता जा रहा है।’ खान ने कहा कि भारत में जिस तरह से विरोध प्रदर्शन बढ़ रहा है, उससे ‘पाकिस्तान पर खतरा भी बढ़ रहा है और भारतीय सेनाध्यक्ष जनरल बिपिन रावत की नियंत्रण रेखा पर हालात को लेकर की गई टिप्पणी से ‘छद्म कार्रवाई को लेकर पाकिस्तान की चिंता भी बढ़ गई है।’
ਪਾਕਿ ਨੂੰ ਭਾਰਤ ਤੋਂ ਖ਼ਤਰਾ ਵਧਿਆ: ਇਮਰਾਨ ਖਾਨ
ਇਸਲਾਮਾਬਾਦ, 21 ਦਸੰਬਰ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਖ਼ਦਸ਼ਾ ਪ੍ਰਗਟਾਇਆ ਕਿ ਭਾਰਤ ਵਲੋਂ ਆਪਣੇ ਘਰੇਲੂ ਹਾਲਾਤ ਤੋਂ ਧਿਆਨ ਲਾਂਭੇ ਕਰਨ ਲਈ ਉਨ੍ਹਾਂ ਦੇ ਮੁਲਕ ਖ਼ਿਲਾਫ਼ ‘ਝੂਠੀ ਵੱਡੀ ਕਾਰਵਾਈ’ ਕੀਤੀ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀ ਕਿਸੇ ਵੀ ਕਾਰਵਾਈ ਦਾ ਉਨ੍ਹਾਂ ਵਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਖਾਨ ਨੇ ਕਈ ਟਵੀਟ ਕਰਦਿਆਂ ਕਿਹਾ ਕਿ ‘ਫਾਸ਼ੀਵਾਦੀ ਵਿਚਾਰਧਾਰਾ’ ਵਾਲੀ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ‘ਹਿੰਦੂ ਰਾਸ਼ਟਰ’ ਬਣਨ ਵੱਲ ਵਧ ਰਿਹਾ ਹੈ। ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਚੱਲ ਰਹੇ ਜ਼ੋਰਦਾਰ ਪ੍ਰਦਰਸ਼ਨਾਂ ਬਾਰੇ ਖਾਨ ਨੇ ਕਿਹਾ, ‘‘…ਹੁਣ ਨਵੇਂ ਨਾਗਰਿਕਤਾ ਸੋਧ ਐਕਟ ਨਾਲ ਸਾਰੇ ਅਜਿਹੇ ਭਾਰਤੀਆਂ, ਜੋ ਬਹੁਲਤਾ ਵਾਲਾ ਭਾਰਤ ਚਾਹੁੰਦੇ ਹਨ, ਨੇ ਰੋਸ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਇਹ ਲੋਕ ਲਹਿਰ ਬਣਦੀ ਜਾ ਰਹੀ ਹੈ।’’
-ਪੀਟੀਆਈ